ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ

ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ

2  
ਹੇ ਮੇਰੇ ਭਰਾਵੋ, ਜਾਂ ਤੁਸੀਂ ਭਾਂਤ ਭਾਂਤ ਦੇ ਪਰਾਤਾਵਿਆਂ ਵਿੱਚ ਪਵੋ ਤਾਂ ਇਹ ਨੂੰ ਪੂਰਨ ਅਨੰਦ ਦੀ ਗੱਲ ਜਾਣੋ।

3  
ਕਿਉਂ ਜੋ ਤੁਸੀਂ ਜਾਣਦੇ ਹੋ ਭਈ ਤੁਹਾਡੀ ਨਿਹਚਾ ਦੀ ਪਰੀਖਿਆ ਧੀਰਜ ਬਣਾਉਂਦੀ ਹੈ

4  
ਅਤੇ ਧੀਰਜ ਦੇ ਕੰਮ ਨੁੰ ਪੂਰਿਆਂ ਹੋ ਲੈਣ ਦਿਓ ਭਈ ਤੁਸੀਂ ਸਿੱਧ ਅਤੇ ਸੰਪੂਰਨ ਹੋਵੋ ਅਤੇ ਤੁਹਾਨੂੰ ਕਿਸੇ ਗੱਲ ਦਾ ਘਾਟਾ ਨਾ ਹੋਵੇ।।

5  
ਪਰ ਜੇ ਤੁਹਾਡੇ ਵਿੱਚੋਂ ਕਿਸੇ ਨੂੰ ਬੁੱਧ ਦਾ ਘਾਟਾ ਹੋਵੇ ਤਾਂ ਉਹ ਪਰਮੇਸ਼ੁਰ ਕੋਲੋਂ ਮੰਗੇ ਜਿਹੜਾ ਸਭਨਾਂ ਨੂੰ ਖੁਲ੍ਹੇ ਦਿਲ ਨਾਲ ਬਿਨਾ ਉਲਾਂਭੇ ਦੇ ਦਿੰਦਾ ਹੈ, ਤਾਂ ਉਹ ਨੂੰ ਦਿੱਤੀ ਜਾਵੇਗੀ

6  
ਪਰ ਨਿਹਚਾ ਨਾਲ ਮੰਗੇ ਅਤੇ ਕੁਝ ਭਰਮ ਨਾ ਕਰੇ ਕਿਉਂ ਜੋ ਭਰਮ ਕਰਨ ਵਾਲਾ ਸਮੁੰਦਰ ਦੀ ਛੱਲ ਵਰਗਾ ਹੈ ਜਿਹੜੀ ਪੌਣ ਨਾਲ ਟਕਰਾਈ ਅਤੇ ਉਡਾਈ ਜਾਂਦੀ ਹੈ

7  
ਇਹੋ ਜਿਹਾ ਮਨੁੱਖ ਨਾ ਸਮਝੇ ਭਈ ਪ੍ਰਭੁ ਕੋਲੋਂ ਮੈਨੂੰ ਕੁਝ ਲੱਭੇਗਾ

8  
ਉਹ ਦੁਚਿੱਤਾ ਮਨੁੱਖ ਹੈ ਜਿਹੜਾ ਆਪਣਿਆਂ ਸਾਰਿਆਂ ਚਲਣਾਂ ਵਿੱਚ ਚੰਚਲ ਹੈ।।

9  
ਪਰ ਉਹ ਭਾਈ ਜਿਹੜਾ ਨੀਵਾਂ ਹੈ ਆਪਣੀ ਉੱਚੀ ਪਦਵੀ ਉੱਤੇ ਅਭਮਾਨ ਕਰੇ

10  
ਅਤੇ ਧਨਵਾਨ ਆਪਣੀ ਨੀਵੀਂ ਪਦਵੀ ਉੱਤੇ ਇਸ ਲਈ ਜੋ ਉਹ ਘਾਹ ਦੇ ਫੁੱਲ ਵਾਂਙੁ ਜਾਂਦਾ ਰਹੇਗਾ

11  
ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।।

12  
ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ

James 1 in Punjabi

James 1 in English

ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।

ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।

1  
ਬੁਰਿਆਂ ਦੇ ਕਾਰਨ ਨਾ ਕੁੜ੍ਹ, ਕੁਕਰਮੀਆਂ ਵੱਲੋਂ ਨਾ ਸੜ।

2  
ਓਹ ਤਾਂ ਘਾਹ ਵਾਂਙੁ ਛੇਤੀ ਕੁਮਲਾ ਜਾਣਗੇ, ਅਤੇ ਸਾਗ ਪੱਤ ਵਾਂਙੁ ਮੁਰਝਾ ਜਾਣਗੇ।

3  
ਯਹੋਵਾਹ ਉੱਤੇ ਭਰੋਸਾ ਰੱਖ ਅਤੇ ਭਲਿਆਈ ਕਰ, ਦੇਸ ਵਿੱਚ ਵੱਸ ਅਤੇ ਸਚਿਆਈ ਉੱਤੇ ਪਲ।

4  
ਤੂੰ ਯਹੋਵਾਹ ਉੱਤੇ ਨਿਹਾਲ ਰਹੁ, ਤਾਂ ਉਹ ਤੇਰੇ ਮਨੋਰਥਾਂ ਨੂੰ ਪੂਰਿਆਂ ਕਰੇਗਾ।

5  
ਆਪਣਾ ਰਾਹ ਯਹੋਵਾਹ ਦੇ ਗੋਚਰਾ ਕਰ, ਅਤੇ ਉਸ ਉੱਤੇ ਭਰੋਸਾ ਰੱਖ ਅਤੇ ਉਹ ਪੂਰਿਆਂ ਕਰੇਗਾ।

6  
ਉਹ ਤੇਰੇ ਧਰਮ ਦੇ ਚਾਨਣ ਵਾਂਙੁ, ਅਤੇ ਤੇਰੇ ਨਿਆਉਂ ਨੂੰ ਦੁਪਹਿਰ ਵਾਂਙੁ ਪਰਕਾਸ਼ਤ ਕਰੇਗਾ।

7  
ਯਹੋਵਾਹ ਦੇ ਅੱਗੇ ਚੁੱਪ ਚਾਪ ਰਹੁ ਅਤੇ ਧੀਰਜ ਨਾਲ ਉਹ ਦੀ ਉਡੀਕ ਰੱਖ, ਉਸ ਮਨੁੱਖ ਦੇ ਕਾਰਨ ਨਾ ਕੁੜ੍ਹ ਜਿਹ ਦਾ ਰਾਹ ਸਫਲ ਹੁੰਦਾ ਹੈ, ਅਤੇ ਜਿਹੜਾ ਜੁਗਤਾਂ ਨੂੰ ਪੂਰਿਆਂ ਕਰਾਉਂਦਾ ਹੈ।

8  
ਕ੍ਰੋਧ ਨੂੰ ਛੱਡ ਅਤੇ ਕੋਪ ਨੂੰ ਤਿਆਗ ਦੇਹ, ਨਾ ਕੁੜ੍ਹ – ਉਸ ਤੋਂ ਬੁਰਿਆਈ ਹੀ ਨਿੱਕਲਦੀ ਹੈ।।

9  
ਕੁਕਰਮੀ ਤਾਂ ਛੇਕੇ ਜਾਣਗੇ, ਪਰ ਜਿਹੜੇ ਯਹੋਵਾਹ ਨੂੰ ਉਡੀਕਦੇ ਹਨ ਓਹੋ ਧਰਤੀ ਦੇ ਵਾਰਸ ਹੋਣਗੇ।

10  
ਹੁਣ ਥੋੜਾ ਹੀ ਚਿਰ ਰਹਿੰਦਾ ਹੈ ਭਈ ਦੁਸ਼ਟ ਨਹੀਂ ਹੋਵੇਗਾ, ਤੂੰ ਉਸ ਦੀ ਠੌਰ ਨੂੰ ਗੌਹ ਨਾਲ ਵੇਖੇਂਗਾ, ਪਰ ਉਹ ਕਿਤੇ ਨਾ ਹੋਵੇਗਾ।

11  
ਪਰ ਅਧੀਨ ਧਰਤੀ ਦੇ ਵਾਰਸ ਹੋਣਗੇ, ਅਤੇ ਬਹੁਤੇ ਸੁਖ ਕਰਕੇ ਆਪਣੇ ਆਪ ਨੂੰ ਨਿਹਾਲ ਕਰਨਗੇ।

Psalm 37 in Punjabi

Psalm 37 in English