ਕ੍ਰਿਸਮਸ ਬਾਈਬਲ ਵਰਸਿਸ

ਕ੍ਰਿਸਮਸ ਬਾਈਬਲ ਵਰਸਿਸ

ਪਰ ਹੇ ਬੈਤਲਹਮ ਅਫ਼ਰਾਥਾਹ, ਤੂੰ ਜੋ ਯਹੂਦਾਹ ਦੇ ਹਜ਼ਾਰਾਂ ਵਿੱਚ ਛੋਟਾ ਹੈਂ, ਤੈਥੋਂ ਇੱਕ ਮੇਰੇ ਲਈ ਨਿੱਕਲੇਗਾ ਜੋ ਇਸਰਾਏਲ ਵਿੱਚ ਹਾਕਮ ਹੋਵੇਗਾ, ਜਿਹ ਦਾ ਨਿੱਕਲਣਾ ਪਰਾਚੀਨ ਸਮੇਂ ਤੋਂ, ਸਗੋਂ ਅਨਾਦ ਤੋਂ ਹੈ।

ਮੀਕਾਹ 5:2

ਏਸ ਲਈ ਪ੍ਰਭੁ ਆਪ ਤੁਹਾਨੂੰ ਇੱਕ ਨਿਸ਼ਾਨ ਦੇਵੇਗਾ। ਵੇਖੋ, ਇੱਕ ਕੁਆਰੀ ਗਰਭਵੰਤੀ ਹੋਵੇਗੀ ਅਤੇ ਪੁੱਤ੍ਰ ਜਣੇਗੀ ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖੇਗੀ

ਯਸਾਯਾਹ 7:14

ਪਰ ਜਾਂ ਉਹ ਇੰਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਹੋਇਆ ਸੀ ਤਾਂ ਵੇਖੋ, ਪ੍ਰਭੁ ਦੇ ਇੱਕ ਦੂਤ ਨੇ ਸੁਫਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤ੍ਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤ੍ਰ ਆਤਮਾ ਤੋਂ ਹੈ ਉਹ ਪੁੱਤ੍ਰ ਜਣੇਗੀ ਅਤੇ ਤੂੰ ਉਹ ਦਾ ਨਾਮ ਯਿਸੂ ਰੱਖੀਂ ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ

ਮੱਤੀ 1:20-21

ਕਿਉਂਕਿ ਪਰਮੇਸ਼ੁਰ ਨੇ ਜਗਤ ਨੂੰ ਅਜਿਹਾ ਪਿਆਰ ਕੀਤਾ ਜੋ ਉਹ ਨੇ ਆਪਣੇ ਇਕਲੌਤਾ ਪੁੱਤ੍ਰ ਬਖ਼ਸ਼ ਦਿੱਤਾ ਤਾਂ ਜੋ ਹਰੇਕ ਜੋ ਉਸ ਉੱਤੇ ਨਿਹਚਾ ਕਰੇ ਨਾਸ ਨਾ ਹੋਵੇ ਪਰ ਸਦੀਪਕ ਜੀਉਣ ਪਾਵੇ

ਯੂਹੰਨਾ 3:16

ਸਾਡੇ ਲਈ ਤਾਂ ਇੱਕ ਬਾਲਕ ਜੰਮਿਆਂ, ਅਤੇ ਸਾਨੂੰ ਇੱਕ ਪੁੱਤ੍ਰ ਬ਼ਖ਼ਸ਼ਿਆ ਗਿਆ, ਰਾਜ ਉਹ ਦੇ ਮੋਢੇ ਉੱਤੇ ਹੋਵੇਗਾ, ਅਤੇ ਉਹ ਦਾ ਨਾਮ ਇਉਂ ਸੱਦਿਆ ਜਾਵੇਗਾ, “ਅਚਰਜ ਸਲਾਹੂ, ਸ਼ਕਤੀਮਾਨ ਪਰਮੇਸ਼ੁਰ, ਅਨਾਦੀ ਪਿਤਾ, ਸ਼ਾਂਤੀ ਦਾ ਰਾਜ ਕੁਮਾਰ”।

ਯਸਾਯਾਹ 9:6

ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ ਦੇ ਤੇਜ ਵਰਗਾ ਡਿੱਠਾ

ਯੂਹੰਨਾ 1:14

ਪਰ ਜਾਂ ਸਮਾ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤ੍ਰ ਨੂੰ ਘੱਲਿਆ ਜਿਹੜਾ ਤੀਵੀਂ ਤੋਂ ਜੰਮਿਆ ਅਤੇ ਸ਼ਰਾ ਦੇ ਮਤਹਿਤ ਜੰਮਿਆ ਇਸ ਲਈ ਜੋ ਮੁੱਲ ਦੇ ਕੇ ਓਹਨਾਂ ਨੂੰ ਜਿਹੜੇ ਸ਼ਰਾ ਦੇ ਮਤਹਿਤ ਹਨ ਛੁਡਾਵੇ ਭਈ ਲੇਪਾਲਕ ਪੁੱਤ੍ਰ ਹੋਣ ਦੀ ਪਦਵੀ ਸਾਨੂੰ ਪਰਾਪਤ ਹੋਵੇ

ਗਲਾਤੀਆਂ ਨੂੰ 4:4-5

ਤਦ ਦੂਤ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਕਿਉਂਕਿ ਵੇਖੋ ਮੈਂ ਤੁਹਾਨੂੰ ਵੱਡੀ ਖੁਸ਼ੀ ਦੀ ਖਬਰ ਸੁਣਾਉਂਦਾ ਹਾਂ ਜੋ ਸਾਰੀ ਪਰਜਾ ਦੇ ਲਈ ਹੋਵੇਗਾ ਭਈ ਦਾਊਦ ਦੇ ਨਗਰ ਵਿੱਚ ਅੱਜ ਤੁਹਾਡੇ ਲਈ ਇੱਕ ਮੁਕਤੀ ਦਾਤਾ ਪੈਦਾ ਹੋਇਆ, ਜਿਹੜਾ ਮਸੀਹ ਪ੍ਰਭੁ ਹੈ

ਲੂਕਾ 2:10-11

ਤਾਂ ਇੱਕ ਦਮ ਸੁਰਗ ਦੀ ਫ਼ੌਜ ਦਾ ਇੱਕ ਜੱਥਾ ਉਸ ਦੂਤ ਦੇ ਨਾਲ ਹੋ ਕੇ ਪਰਮੇਸ਼ੁਰ ਦੀ ਉਸਤਤ ਕਰਦਾ ਅਤੇ ਇਹ ਕਹਿੰਦਾ ਸੀ – ਪਰਮਧਾਮ ਵਿੱਚ ਪਰਮੇਸ਼ੁਰ ਦੀ ਵਡਿਆਈ, ਅਤੇ ਧਰਤੀ ਉੱਤੇ ਸ਼ਾਂਤੀ ਉਨ੍ਹਾਂ ਲੋਕਾਂ ਵਿੱਚ ਜਿਨ੍ਹਾਂ ਨਾਲ ਉਹ ਪਰਸਿੰਨ ਹੈ।।

ਲੂਕਾ 2:13-14

ਉਹ ਰਾਜੇ ਦੀ ਸੁਣ ਕੇ ਤੁਰ ਪਏ ਅਤੇ ਵੇਖੋ ਉਹ ਤਾਰਾ ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਡਿੱਠਾ ਸੀ ਉਨ੍ਹਾਂ ਦੇ ਅੱਗੇ ਅੱਗੇ ਚੱਲਿਆ ਇੱਥੋਂ ਤੀਕ ਜੋ ਉਸ ਥਾਂ ਦੇ ਉੱਤੇ ਜਾ ਟਿਕਿਆ ਜਿੱਥੇ ਉਹ ਬਾਲਕ ਸੀ ਅਤੇ ਤਾਰੇ ਨੂੰ ਵੇਖ ਕੇ ਓਹ ਵੱਡੇ ਹੀ ਅਨੰਦ ਹੋਏ ਅਤੇ ਉਨ੍ਹਾਂ ਨੇ ਉਸ ਘਰ ਵਿੱਚ ਜਾ ਕੇ ਬਾਲਕ ਨੂੰ ਉਹ ਦੀ ਮਾਤਾ ਮਰਿਯਮ ਦੇ ਨਾਲ ਡਿੱਠਾ ਅਰ ਪੈਰੀਂ ਪੈਕੇ ਉਹ ਨੂੰ ਮੱਥਾ ਟੇਕਿਆ ਅਤੇ ਆਪਣੀਆਂ ਥੈਲੀਆਂ ਖੋਲ੍ਹ ਕੇ ਸੋਨਾ ਅਤੇ ਲੁਬਾਣ ਅਤੇ ਗੰਧਰਸ ਉਹ ਦੀ ਭੇਟ ਕੀਤੀ ਅਰ ਸੁਫਨੇ ਵਿੱਚ ਖ਼ਬਰ ਪਾ ਕੇ ਜੋ ਹੇਰੋਦੇਸ ਦੇ ਕੋਲ ਫੇਰ ਨਾ ਜਾਣ ਓਹ ਹੋਰ ਰਸਤੇ ਆਪਣੇ ਦੇਸ ਨੂੰ ਮੁੜ ਗਏ।।

ਮੱਤੀ 2:9-12

Categoriesਸ਼੍ਰੇਣੀ-ਰਹਿਤ