ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ

ਅਫ਼ਸੀਆਂ ਨੂੰ 6:10-18

10  
ਮੁਕਦੀ ਗੱਲ, ਪ੍ਰਭੁ ਵਿੱਚ ਅਤੇ ਉਹ ਦੀ ਸ਼ਕਤੀ ਦੇ ਪਰਾਕਰਮ ਵਿੱਚ ਤਕੜੇ ਹੋਵੋ!

11  
ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸਤ੍ਰ ਧਾਰੋ ਤਾਂ ਜੋ ਤੁਸੀਂ ਸ਼ਤਾਨ ਦੇ ਛਲ ਛਿੱਦ੍ਰਾਂ ਦੇ ਸਾਹਮਣੇ ਖਲੋ ਸੱਕੋ

12  
ਕਿਉਂ ਜੋ ਸਾਡੀ ਲੜਾਈ ਲਹੂ ਅਤੇ ਮਾਸ ਨਾਲ ਨਹੀਂ ਸਗੋਂ ਹਕੂਮਤਾਂ ਇਖ਼ਤਿਆਰਾਂ, ਅਤੇ ਅੰਧਘੋਰ ਦੇ ਮਹਾਰਾਜਿਆਂ ਅਤੇ ਦੁਸ਼ਟ ਆਤਮਿਆਂ ਨਾਲ ਹੁੰਦੀ ਹੈ ਜੋ ਸੁਰਗੀ ਥਾਵਾਂ ਵਿੱਚ ਹਨ

13  
ਇਸ ਕਾਰਨ ਤੁਸੀਂ ਪਰਮੇਸ਼ੁਰ ਦੇ ਸਾਰੇ ਸ਼ਸ਼ਤ੍ਰ ਬਸ਼ਤ੍ਰ ਲੈ ਲਵੋ ਭਈ ਤੁਸੀਂ ਬੁਰੇ ਦਿਨ ਵਿੱਚ ਸਾਹਮਣਾ ਕਰ ਸੱਕੋ ਅਤੇ ਸੱਭੋ ਕੁਝ ਮੁਕਾ ਕੇ ਖਲੋ ਸੱਕੋ

14  
ਸੋ ਤੁਸੀਂ ਆਪਣੀ ਕਮਰ ਸਚਿਆਈ ਨਾਲ ਕੱਸ ਕੇ ਅਤੇ ਧਰਮ ਦੀ ਸੰਜੋ ਪਹਿਨ ਕੇ

15  
ਅਤੇ ਮਿਲਾਪ ਦੀ ਖੁਸ਼ ਖਬਰੀ ਦੀ ਤਿਆਰੀ ਦੀ ਜੁੱਤੀ ਆਪਣੇ ਪੈਰੀਂ ਪਾ ਕੇ ਖਲੋ ਜਾਓ !

16  
ਓਹਨਾਂ ਸਭਨਾਂ ਸਣੇ ਨਿਹਚਾ ਦੀ ਢਾਲ ਲਾਓ ਜਿਹ ਦੇ ਨਾਲ ਤੁਸੀਂ ਉਸ ਦੁਸ਼ਟ ਦੇ ਸਾਰੇ ਅਗਣ ਬਾਣਾਂ ਨੂੰ ਬੁਝਾ ਸੱਕੋਗੋ

17  
ਅਤੇ ਮੁਕਤੀ ਦਾ ਟੋਪ ਅਤੇ ਆਤਮਾ ਦੀ ਤਲਵਾਰ ਜੋ ਪਰਮੇਸ਼ੁਰ ਦੀ ਬਾਣੀ ਹੈ ਲੈ ਲਵੋ

18  
ਅਤੇ ਸਾਰੀ ਪ੍ਰਾਰਥਨਾ ਅਤੇ ਬੇਨਤੀ ਨਾਲ ਹਰ ਸਮੇਂ ਆਤਮਾ ਵਿੱਚ ਪ੍ਰਾਰਥਨਾ ਕਰਦੇ ਰਹੋ ਅਤੇ ਇਹ ਦੇ ਨੱਮਿਤ ਸਾਰਿਆਂ ਸੰਤਾਂ ਲਈ ਬਹੁਤ ਤਕੜਾਈ ਅਤੇ ਬੇਨਤੀ ਨਾਲ ਜਾਗਦੇ ਰਹੋ

Ephesians 6 in Punjabi

Ephesians 6 in English

Categoriesਸ਼੍ਰੇਣੀ-ਰਹਿਤ