ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ

ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ

ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।

ਮਰਕੁਸ 10:21-22

ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ

ਮਰਕੁਸ 8:34-35

ਅਤੇ ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਤੁਰੇ ਮੇਰੇ ਜੋਗ ਨਹੀਂ

ਮੱਤੀ 10:38

ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ

ਗਲਾਤੀਆਂ ਨੂੰ 2:20

ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?

ਲੂਕਾ 9:23-25

ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ ਅਤੇ ਸੁਰਗੋਂ ਇੱਕ ਦੂਤ ਉਹ ਨੂੰ ਵਿਖਾਈ ਦੇ ਕੇ ਉਹ ਨੂੰ ਸਹਾਰਾ ਦਿੰਦਾ ਸੀ

ਲੂਕਾ 22:42-43

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।

ਗਲਾਤੀਆਂ ਨੂੰ 5:24

ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ

ਮੱਤੀ 16:24-27

ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ

ਰੋਮੀਆਂ ਨੂੰ 8:18

ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ

ਯਾਕੂਬ 1:12