ਜ਼ਬੂਰਾਂ ਦੀ ਪੋਥੀ 23: ਯਹੋਵਾਹ ਮੇਰਾ ਅਯਾਲੀ ਹੈ

1  
ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

2  
ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।

3  
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।

4  
ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।

5  
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।

6  
ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।।

Psalm 23 in Punjabi

Psalm 23 in English