ਜ਼ਬੂਰਾਂ ਦੀ ਪੋਥੀ 23: ਯਹੋਵਾਹ ਮੇਰਾ ਅਯਾਲੀ ਹੈ

1  
ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।

2  
ਉਹ ਮੈਨੂੰ ਹਰੇ ਹਰੇ ਘਾਰ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।

3  
ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।

4  
ਭਾਵੇਂ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈਂ। ਤੇਰੀ ਸੋਟੀ ਤੇ ਤੇਰੀ ਲਾਠੀ, ਏਹ ਮੈਨੂੰ ਤਸੱਲੀ ਦਿੰਦੀਆਂ ਹਨ।

5  
ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈਂ, ਤੈਂ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਭਰਿਆ ਹੋਇਆ ਹੈ।

6  
ਸੱਚ ਮੁੱਚ ਭਲਿਆਈ ਅਰ ਦਯਾ ਜੀਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵੱਸਾਂਗਾ!।।

Psalm 23 in Punjabi

Psalm 23 in English

ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ

ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ

ਯਿਸੂ ਨੇ ਉਹ ਦੀ ਵੱਲ ਵੇਖ ਕੇ ਉਹ ਨੂੰ ਪਿਆਰ ਕੀਤਾ ਅਤੇ ਉਹ ਨੂੰ ਆਖਿਆ, ਤੇਰੇ ਵਿੱਚ ਇੱਕ ਗੱਲ ਦਾ ਘਾਟਾ ਹੈ। ਜਾਹ ਅਤੇ ਜੋ ਕੁਝ ਤੇਰਾ ਹੈ ਵੇਚ ਅਤੇ ਕੰਗਾਲਾਂ ਨੂੰ ਦਿਹ ਦੇ ਤਾਂ ਤੈਨੂੰ ਸੁਰਗ ਵਿੱਚ ਧਨ ਮਿਲੇਗਾ ਅਤੇ ਆ, ਮੇਰੇ ਪਿੱਛੇ ਹੋ ਤੁਰ ਪਰ ਉਹ ਏਸ ਗੱਲੋਂ ਭੈੜਾ ਪਿਆ ਅਤੇ ਉਦਾਸ ਹੋ ਕੇ ਚੱਲਿਆ ਗਿਆ ਕਿਉਂ ਜੋ ਉਹ ਵੱਡਾ ਮਾਲਦਾਰ ਸੀ।।

ਮਰਕੁਸ 10:21-22

ਤਦ ਉਹ ਨੇ ਭੀੜ ਨੂੰ ਆਪਣੇ ਚੇਲਿਆਂ ਸਣੇ ਕੋਲ ਸੱਦ ਕੇ ਉਨ੍ਹਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਉਹ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆਵੇਗਾ ਪਰ ਜਿਹੜਾ ਮੇਰੇ ਅਤੇ ਇੰਜੀਲ ਦੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਬਚਾਵੇਗਾ

ਮਰਕੁਸ 8:34-35

ਅਤੇ ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਤੁਰੇ ਮੇਰੇ ਜੋਗ ਨਹੀਂ

ਮੱਤੀ 10:38

ਮੈਂ ਮਸੀਹ ਦੇ ਨਾਲ ਸਲੀਬ ਦਿੱਤਾ ਗਿਆ ਹਾਂ ਪਰ ਹੁਣ ਤੋਂ ਮੈਂ ਤਾਂ ਨਹੀਂ ਜੀਉਂਦਾ ਸਗੋਂ ਮਸੀਹ ਮੇਰੇ ਵਿੱਚ ਜੀਉਂਦਾ ਹੈ ਅਤੇ ਹੁਣ ਜਿਹੜਾ ਜੀਵਨ ਸਰੀਰ ਵਿੱਚ ਭੋਗਦਾ ਹਾਂ ਸੋ ਪਰਮੇਸ਼ੁਰ ਦੇ ਪੁੱਤ੍ਰ ਉੱਤੇ ਨਿਹਚਾ ਨਾਲ ਭੋਗਦਾ ਹਾਂ ਜਿਹ ਨੇ ਮੇਰੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ

ਗਲਾਤੀਆਂ ਨੂੰ 2:20

ਉਸ ਨੇ ਸਭਨਾਂ ਨੂੰ ਆਖਿਆ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਰੋਜ਼ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਵਾਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਵੇ ਉਹ ਉਸ ਨੂੰ ਬਚਾਵੇਗਾ ਆਦਮੀ ਨੂੰ ਕੀ ਲਾਭ ਹੈ ਜੇ ਸਾਰੇ ਜਗਤ ਨੂੰ ਕਮਾਵੇ ਪਰ ਆਪਣਾ ਨਾਸ ਕਰੇ ਯਾ ਆਪ ਨੂੰ ਗੁਆਵੇ?

ਲੂਕਾ 9:23-25

ਹੇ ਪਿਤਾ, ਜੇ ਤੈਨੂੰ ਭਾਵੇ ਤਾਂ ਇਹ ਪਿਆਲਾ ਮੈਥੋਂ ਹਟਾ ਦਿਹ ਤਾਂ ਵੀ ਮੇਰੀ ਮਰਜ਼ੀ ਨਹੀਂ ਪਰ ਤੇਰੀ ਹੋਵੇ ਅਤੇ ਸੁਰਗੋਂ ਇੱਕ ਦੂਤ ਉਹ ਨੂੰ ਵਿਖਾਈ ਦੇ ਕੇ ਉਹ ਨੂੰ ਸਹਾਰਾ ਦਿੰਦਾ ਸੀ

ਲੂਕਾ 22:42-43

ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਂ ਅਤੇ ਵਿਸ਼ਿਆਂ ਸਣੇ ਸਲੀਬ ਉੱਤੇ ਚਾੜ੍ਹ ਦਿੱਤਾ।।

ਗਲਾਤੀਆਂ ਨੂੰ 5:24

ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਜੇ ਕੋਈ ਮੇਰੇ ਪਿੱਛੇ ਆਉਣਾ ਚਾਹੇ ਤਾਂ ਆਪਣੇ ਆਪ ਦਾ ਇਨਕਾਰ ਕਰੇ ਅਤੇ ਆਪਣੀ ਸਲੀਬ ਚੁੱਕ ਕੇ ਮੇਰੇ ਪਿੱਛੇ ਚੱਲੇ ਕਿਉਂਕਿ ਜਿਹੜਾ ਆਪਣੀ ਜਾਨ ਬਚਾਉਣੀ ਚਾਹੇ ਉਹ ਉਸ ਨੂੰ ਗੁਆ ਦੇਵੇਗਾ ਪਰ ਜਿਹੜਾ ਮੇਰੇ ਲਈ ਆਪਣੀ ਜਾਨ ਗੁਆਏ ਉਹ ਉਸ ਨੂੰ ਲੱਭ ਲਵੇਗਾ ਕਿਉਂਕਿ ਮਨੁੱਖ ਨੂੰ ਕੀ ਲਾਭ ਜੇ ਸਾਰੇ ਜਗਤ ਨੂੰ ਕੁਮਾਵੇ ਪਰ ਆਪਣੀ ਜਾਨ ਦਾ ਨੁਕਸਾਨ ਕਰੇ? ਅਥਵਾ ਮਨੁੱਖ ਆਪਣੀ ਜਾਨ ਦੇ ਬਦਲੇ ਕੀ ਦੇਵੇਗਾ? ਕਿਉਂ ਜੋ ਮਨੁੱਖ ਦਾ ਪੁੱਤ੍ਰ ਆਪਣੇ ਦੂਤਾਂ ਸਣੇ ਆਪਣੇ ਪਿਤਾ ਤੇ ਤੇਜ ਨਾਲ ਆਵੇਗਾ ਅਤੇ ਉਸ ਸਮੇ ਉਹ ਹਰੇਕ ਨੂੰ ਉਹ ਦੀ ਕਰਨੀ ਮੂਜਬ ਫਲ ਦੇਵੇਗਾ

ਮੱਤੀ 16:24-27

ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ

ਰੋਮੀਆਂ ਨੂੰ 8:18

ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ

ਯਾਕੂਬ 1:12

ਜਗਤ ਦਾ ਚਾਨਣ ਮੈਂ

ਜਗਤ ਦਾ ਚਾਨਣ ਮੈਂ

ਉਪਰੰਤ ਯਿਸੂ ਨੇ ਫੇਰ ਉਨ੍ਹਾਂ ਨੂੰ ਆਖਿਆ ਕਿ ਜਗਤ ਦਾ ਚਾਨਣ ਮੈਂ ਹਾਂ। ਜਿਹੜਾ ਮੇਰੇ ਪਿੱਛੇ ਤੁਰਦਾ ਹੈ ਅਨ੍ਹੇਰੇ ਵਿੱਚ ਕਦੇ ਨਾ ਚੱਲੇਗਾ ਸਗੋਂ ਉਹ ਦੇ ਕੋਲ ਜੀਉਣ ਦਾ ਚਾਨਣ ਹੋਵੇਗਾ


ਯੂਹੰਨਾ 8:12

ਜਿਹੜੇ ਲੋਕ ਅਨ੍ਹੇਰੇ ਵਿੱਚ ਚੱਲਦੇ ਸਨ, ਓਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਓਹਨਾਂ ਉੱਤੇ ਚਾਨਣ ਚਮਕਿਆ।


ਯਸਾਯਾਹ 9:2

ਯਹੋਵਾਹ ਮੇਰਾ ਚਾਨਣ ਅਤੇ ਮੇਰਾ ਬਚਾਓ ਹੈ, ਮੈਂ ਕਿਸ ਤੋਂ ਡਰਾਂ? ਯਹੋਵਾਹ ਮੇਰੇ ਜੀਉਣ ਦਾ ਗੜ੍ਹ ਹੈ, ਮੈਂ ਕਿਸ ਦਾ ਭੈ ਖਾਵਾਂ?


ਜ਼ਬੂਰਾਂ ਦੀ ਪੋਥੀ 27:1

ਕਿਉਂ ਜੋ ਪਰਮੇਸ਼ੁਰ ਜਿਹ ਨੇ ਆਖਿਆ ਸੀ ਜੋ ਅਨ੍ਹੇਰਿਓਂ ਚਾਨਣ ਚਮਕੇ ਉਹ ਸਾਡਿਆਂ ਮਨਾਂ ਵਿੱਚ ਚਮਕਿਆ ਭਈ ਪਰਮੇਸ਼ੁਰ ਦੇ ਤੇਜ ਦਾ ਗਿਆਨ ਮਸੀਹ ਦੇ ਮੁਖ ਵਿੱਚ ਪਰਕਾਸ਼ ਕਰੇ।।


੨ ਕੁਰਿੰਥੀਆਂ ਨੂੰ 4:6

ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।


ਰੋਮੀਆਂ ਨੂੰ 8:10-11

ਕਿਉਂ ਜੋ ਤੁਸੀਂ ਅੱਗੇ ਅਨ੍ਹੇਰਾ ਸਾਓ ਪਰ ਹੁਣ ਪ੍ਰਭੁ ਵਿੱਚ ਹੋ ਕੇ ਚਾਨਣ ਹੋ, ਤੁਸੀਂ ਚਾਨਣ ਦੇ ਪੁੱਤ੍ਰਾਂ ਵਾਂਙੁ ਚੱਲੋ


ਅਫ਼ਸੀਆਂ ਨੂੰ 5:8

ਪਰ ਜੇ ਅਸੀਂ ਚਾਨਣ ਵਿੱਚ ਚੱਲੀਏ ਜਿਵੇਂ ਉਹ ਚਾਨਣ ਵਿੱਚ ਹੈ ਤਾਂ ਸਾਡੀ ਆਪੋ ਵਿੱਚੀ ਸੰਗਤ ਹੈ ਅਤੇ ਉਹ ਦੇ ਪੁੱਤ੍ਰ ਯਿਸੂ ਦਾ ਲਹੂ ਸਾਨੂੰ ਸਾਰੇ ਪਾਪ ਤੋਂ ਸ਼ੁੱਧ ਕਰਦਾ ਹੈ ਜੇ ਆਖੀਏ ਭਈ ਅਸੀਂ ਪਾਪੀ ਨਹੀਂ ਹਾਂ ਤਾਂ ਆਪਣੇ ਆਪ ਨੂੰ ਧੋਖਾ ਦਿੰਦੇ ਹਾਂ ਅਤੇ ਸਚਿਆਈ ਸਾਡੇ ਵਿੱਚ ਹੈ ਨਹੀਂ ਜੇ ਅਸੀਂ ਆਪਣਿਆਂ ਪਾਪਾਂ ਦਾ ਇਕਰਾਰ ਕਰੀਏ ਤਾਂ ਉਹ ਵਫ਼ਾਦਾਰ ਅਤੇ ਧਰਮੀ ਹੈ ਭਈ ਸਾਡੇ ਪਾਪਾਂ ਨੂੰ ਮਾਫ਼ ਕਰੇ ਅਤੇ ਸਾਨੂੰ ਸਾਰੇ ਕੁਧਰਮ ਤੋਂ ਸ਼ੁੱਧ ਕਰੇ


ਯੂਹੰਨਾ ਦੀ ਪਹਿਲੀ ਪੱਤ੍ਰੀ 1:7-9

ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ ਇਸੇ ਤਰ੍ਹਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ।।


ਮੱਤੀ 5:14-16

ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ ਨੂੰ ਨਾ ਬੁਝਾਇਆ


ਯੂਹੰਨਾ 1:5